ਭਾਈ ਨਿਝਰ ਦੇ ਮਾਮਲੇ ਵਿਚ ਆਸਟਰੇਲੀਆ ਨੇ ਭਾਰਤ ਨੂੰ ਦੋਸ਼ੀ ਠਹਿਰਾਇਆ

ਭਾਈ ਨਿਝਰ ਦੇ ਮਾਮਲੇ ਵਿਚ ਆਸਟਰੇਲੀਆ ਨੇ ਭਾਰਤ ਨੂੰ ਦੋਸ਼ੀ ਠਹਿਰਾਇਆ

*ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਨੇ ਭਾਰਤੀ ਹਮਰੁਤਬਾ 'ਤੇ ਕੈਨੇਡਾ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਲਗਾਏ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ: ਭਾਈ ਨਿਝਰ ਦੇ ਮਾਮਲੇ ਵਿਚ ਆਸਟਰੇਲੀਆ ਕਨੇਡਾ ਦੀ ਪਿਠ ਉਪਰ ਆ ਗਿਆ ਹੈ।ਉਸਨੇ ਨੇ ਭਾਰਤ ਨੂੰ ਦੋਸ਼ੀ ਠਹਿਰਾਇਆ ਹੈ।ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਨੇ ਹੁਣੇ ਜਿਹੇ ਕਿਹਾ ਕਿ ਉਸਨੇ ਆਪਣੇ ਭਾਰਤੀ ਹਮਰੁਤਬਾ ਕੋਲ ਦੋਸ਼ ਲਾਏ ਹਨ ਕਿ ਭਾਰਤ ਨੇ ਕੈਨੇਡਾ ਵਿਚ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਇਆ ਹੈ।ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਕਿਹਾ ਕਿ ਉਸਨੇ ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿੱਚ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਕੈਨੇਡਾ ਦੇ ਦੋਸ਼ਾਂ ਬਾਰੇ ਚਰਚਾ ਕੀਤੀ।ਭਾਰਤ ਨੇ ਕੈਨੇਡਾ ਦੇ ਇਸ ਦੋਸ਼ ਤੋਂ ਇਨਕਾਰ ਕੀਤਾ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੈਨੇਡਾ ਅੰਦਰ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਉਣ ਦਾ ਹੁਕਮ ਦਿੱਤਾ ਸੀ।

ਵੋਂਗ ਨੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਉਨ੍ਹਾਂ ਦਾ ਸੰਦੇਸ਼ ਇਹ ਸੀ ਕਿ ਲੋਕਾਂ ਨੂੰ ਆਸਟ੍ਰੇਲੀਆ ਵਿੱਚ ਸੁਰੱਖਿਅਤ ਅਤੇ ਸਤਿਕਾਰ ਦਾ ਅਧਿਕਾਰ ਹੈ, ਚਾਹੇ ਉਹ ਕੋਈ ਵੀ ਹੋਵੇ।ਅਸੀਂ ਜਾਂਚ ਅਧੀਨ ਭਾਰਤ ਉਪਰ ਲਗੇ ਦੋਸ਼ਾਂ ਬਾਰੇ ਆਪਣੀਆਂ ਚਿੰਤਾਵਾਂ ਸਪੱਸ਼ਟ ਕਰ ਦਿੱਤੀਆਂ ਹਨ।ਵੋਂਗ ਨੇ ਜੈਸ਼ੰਕਰ ਨਾਲ ਇੱਕ ਨਿਊਜ਼ ਕਾਨਫਰੰਸ ਵਿੱਚ ਕਿਹਾ ਸੀ ਕਿ ਅਸੀਂ ਕੈਨੇਡਾ ਦੀ ਨਿਆਂਇਕ ਪ੍ਰਕਿਰਿਆ ਦਾ ਸਨਮਾਨ ਕਰਦੇ ਹਾਂ।ਅਸੀਂ ਇਸ ਬਾਰੇ ਆਪਣੇ ਵਿਚਾਰ ਭਾਰਤ ਤੱਕ ਪਹੁੰਚਾਏ ਹਨ ਕਿ ਇਸ ਮਾਮਲੇ ਵਿਚ ਕੈਨੇਡਾ ਨਾਲ ਪੂਰਾ ਸਹਿਯੋਗ ਕੀਤਾ ਜਾਵੇ। ਜਿਵੇਂ ਕਿ ਤੁਸੀਂ ਸਾਡੇ ਤੋਂ ਉਮੀਦ ਕਰਦੇ ਹੋ ਅਤੇ ਸਾਡੇ ਕੋਲ ਕਾਨੂੰਨ ਦੇ ਸ਼ਾਸਨ ਅਤੇ ਨਿਆਂਪਾਲਿਕਾ ਦੀ ਆਜ਼ਾਦੀ ਅਤੇ ਸਪੱਸ਼ਟ ਤੌਰ 'ਤੇ ਸਾਰੇ ਦੇਸ਼ਾਂ ਦੀ ਪ੍ਰਭੂਸੱਤਾ ਵਰਗੇ ਮਾਮਲਿਆਂ ਦੇ ਸਬੰਧ ਵਿੱਚ ਇੱਕ ਸਿਧਾਂਤਕ ਸਥਿਤੀ ਹੈ।ਕਿਸੇ ਦੇਸ ਨੂੰ ਅਧਿਕਾਰ ਨਹੀਂ ਕਿ ਦੂਜੇ ਦੇਸ ਵਿਚ ਦਖਲਅੰਦਾਜ਼ੀ ਕਰੇ।