ਡੇਰਾ ਸੌਦਾ ਮੁਖੀ ਇਸ ਵਾਰ 21 ਦਿਨਾਂ ਦੀ ਫਰਲੋ 'ਤੇ ਜੇਲ੍ਹ ਤੋਂ ਆਇਆ ਬਾਹਰ

ਡੇਰਾ  ਸੌਦਾ ਮੁਖੀ  ਇਸ ਵਾਰ 21 ਦਿਨਾਂ ਦੀ ਫਰਲੋ 'ਤੇ ਜੇਲ੍ਹ ਤੋਂ ਆਇਆ ਬਾਹਰ

ਬਾਗਪਤ ਬਰਨਾਵਾ ਆਸ਼ਰਮ ਵਿੱਚ ਸਮਾਂ ਬਿਤਾਏਗਾ ,10 ਵਾਰ ਜੇਲ੍ਹ ਤੋਂ ਆ ਚੁੱਕਾ ਬਾਹਰ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਦਿੱਲੀ:ਬੀਤੇ ਦਿਨੀਂ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋ ਗਈ ਸੀ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋ ਗਿਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ 'ਤੇ ਫਰਲੋ ਦਿੱਤੀ ਹੈ ਕਿ ਉਹ ਬਾਗਪਤ ਸਥਿਤ ਬਰਨਾਵਾ ਆਸ਼ਰਮ 'ਚ 21 ਦਿਨਾਂ ਤੱਕ ਰਹੇਗਾ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

ਅਜੇ 2 ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਇਸ ਮਾਮਲੇ 'ਚ ਧਿਆਨ ਨਾਲ ਸੋਚ ਕੇ ਹੀ ਫਰਲੋ ਜਾਂ ਪੈਰੋਲ ਦੇਵੇ। ਬੀਤੇ ਦਿਨੀਂ ਸੌਦਾ ਸਾਧ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ। ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ 'ਤੇ ਫੈਸਲੇ ਲੈਣ ਵਿੱਚ ਸਮਰੱਥ ਹੈ।