ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ

ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 2 ਸੰਤਬਰ (ਮਨਪ੍ਰੀਤ ਸਿੰਘ ਖਾਲਸਾ): - ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 17 ਭਾਦੋਂ (1 ਸਤੰਬਰ ) 1604 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ ਸਜੇ ਹੋਏ ਦੀਵਾਨ ਵਿੱਚ ਗੁਰਦੁਆਰਾ ਸਾਹਿਬ ਦੇ ਬੱਚਿਆਂ ਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਕੀਤੇ ਗਏ ਤੇ ਭਾਈ ਅੰਮ੍ਰਿਤਪਾਲ ਸਿੰਘ ਲੁਧਿਆਣੇ ਵਾਲਿਆਂ ਨੇ ਪੋਥੀ ਪਰਮੇਸਰ ਕਾ ਥਾਨੁ ( ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ) ਦੀ ਸੰਪੂਰਨਤਾ ਤੇ ਪਹਿਲੇ ਪ੍ਰਕਾਸ਼ ਦਿਵਸ ਦੀ ਬਹੁਤ ਹੀ ਵਿੱਦਵਤਾ ਪੂਰਨ ਵਿਆਖਿਆ ਸਰਵਣ ਕਰਾਈ ਤੇ ਸੰਗਤਾਂ ਨੂੰ ਅਪੀਲ ਵੀ ਕੀਤੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜਿਆਂ ਨੂੰ ਸਮਰਪਿਤ ਹੋ ਕੇ ਮਨਾਉਣ ਦੀ ਲੋੜ ਹੈ ਇਸ ਦਿਨ ਸਾਨੂੰ ਹੋਰ ਜ਼ਰੂਰੀ ਕਾਰਜਾਂ ਨੂੰ ਪਿੱਛੇ ਰੱਖਣਾ ਚਾਹੀਦਾ ਹੈ ਸੰਗਤਾਂ ਨੇ ਵੀਚਾਰ ਬਹੁਤ ਹੀ ਧਿਆਨ ਨਾਲ ਸਰਵਣ ਕੀਤੀ । ਸਟੇਜ ਦੀ ਸੇਵਾ ਪ੍ਰਬੰਧਕ ਕਮੇਟੀ ਦੇ ਸੇਵਦਾਰ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਕਰਦਿਆਂ ਹੋਇਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਲੋੜ ਹੈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਲਾਹੀ ਗੁਰਬਾਣੀ ਦੇ ਉਪਦੇਸ਼ਾਂ ਨੂੰ ਪੜ੍ਹਨ ਸੁਣਨ ਵੀਚਾਰਨ ਤੇ ਉਹਨਾਂ ਨੂੰ ਕਮਾਉਣ ਦੀ ਸਤਿਗੁਰ ਸਾਡੇ ਤੇ ਕਿਰਪਾ ਕਰਨ ਤੇ ਮੁੱਖ ਸੇਵਾਦਾਰ ਭਾਈ ਅਨੂਪ ਸਿੰਘ ਨੇ ਵਧਾਈ ਦਿੰਦਿਆਂ ਭਾਈ ਅੰਮ੍ਰਿਤਪਾਲ ਸਿੰਘ ਜੀ ਤੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਖੀਰ ਵਿੱਚ ਭਾਈ ਅਮਿ੍ਰਤਪਾਲ ਸਿੰਘ ਜੀ ਦਾ ਸਿਰੋਪਾਉ ਸਾਹਿਬ ਨਾਲ ਸਨਮਾਨ ਕੀਤਾ ਗਿਆ । ਭਾਈ ਗੁਰਮੀਤ ਸਿੰਘ ਤੇ ਕੁਲਦੀਪ ਸਿੰਘ ਵੱਲੋ ਕਿਤਾਬਾਂ ਦਾ ਸਟਾਲ ਲਗਾਇਆ ਗਿਆ ।