ਦੇਸ਼ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਤਾਨਾਸ਼ਾਹੀ ਅਤੇ ਬਹੁਤ ਖ਼ਤਰਨਾਕ ਹੈ: ਕੇਜਰੀਵਾਲ
ਅੰਮ੍ਰਿਤਸਰ ਟਾਈਮਜ਼
ਨਵੀਂ ਦਿੱਲੀ 24 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਮੁੱਖਮੰਤਰੀ ਅਤੇ ਆਪ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ ਨੇ ਰਾਹੁਲ ਗਾਂਧੀ ਦੀ ਸੰਸਦ ਸੱਦਸਤਾ ਖ਼ਤਮ ਕਰਣ ਮੁੱਦੇ ਤੇ ਬੋਲਦੇ ਕਿਹਾ ਕਿ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਬਾਹਰ ਕਰਨਾ ਹੈਰਾਨ ਕਰਨ ਵਾਲਾ ਹੈ। ਦੇਸ਼ ਬਹੁਤ ਔਖੇ ਦੌਰ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਨੇ ਪੂਰੇ ਦੇਸ਼ ਨੂੰ ਡਰਾ ਕੇ ਰੱਖ ਦਿੱਤਾ ਹੈ। 130 ਕਰੋੜ ਲੋਕਾਂ ਨੂੰ ਉਨ੍ਹਾਂ ਦੀ ਹੰਕਾਰੀ ਸ਼ਕਤੀ ਵਿਰੁੱਧ ਇਕਜੁੱਟ ਹੋਣਾ ਪਵੇਗਾ। ਅੱਜ ਦੇਸ਼ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਬਹੁਤ ਖ਼ਤਰਨਾਕ ਹੈ। ਵਿਰੋਧ ਨੂੰ ਖਤਮ ਕਰਕੇ ਇਹ ਲੋਕ ਇਕ ਦੇਸ਼ ਤੇ ਇੱਕੋ ਪਾਰਟੀ ਦਾ ਮਾਹੌਲ ਬਣਾਉਣਾ ਚਾਹੁੰਦੇ ਹਨ, ਇਸ ਨੂੰ ਤਾਨਾਸ਼ਾਹੀ ਕਹਿੰਦੇ ਹਨ।
ਉਨ੍ਹਾਂ ਕਿਹਾ ਕਿ ਮੈਂ ਦੇਸ਼ ਵਾਸੀਆਂ ਨੂੰ ਅਪੀਲ ਕਰਦਾ ਹਾਂ- ਸਾਨੂੰ ਇਕੱਠੇ ਹੋ ਕੇ ਅੱਗੇ ਆਉਣਾ ਹੋਵੇਗਾ, ਲੋਕਤੰਤਰ ਨੂੰ ਬਚਾਉਣਾ ਹੈ, ਦੇਸ਼ ਨੂੰ ਬਚਾਉਣਾ ਹੈ।
Comments (0)