ਦਿੱਲੀ ਵਿਖੇ ਸ਼ਾਨੋ ਸੋਕਤ ਨਾਲ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ 1 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ " ਮਹਾਨ ਨਗਰ ਕੀਰਤਨ " ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਆਰੰਭ ਹੋ ਕੇ ਰਾਜਿੰਦਰ ਨਗਰ, ਪਟੇਲ ਨਗਰ, ਮੋਤੀ ਨਗਰ, ਰਮੇਸ਼ ਨਗਰ, ਰਾਜੌਰੀ ਗਾਰਡਨ, ਸੁਭਾਸ਼ ਨਗਰ, ਤਿਲਕ ਨਗਰ ਰੂਟ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਏ ਬਲਾਕ ਫਤਿਹ ਨਗਰ ਤੱਕ ਸਜਾਇਆ ਗਿਆ । ਜਿਕਰਯੋਗ ਹੈ ਕਿ ਦਸਮ ਪਾਤਸਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨੀ ਦਿਵਾਨ ਬੀਤੀ 29 ਦਸੰਬਰ ਨੂੰ ਗੁਰਦਵਾਰਾ ਰਕਾਬ ਗੰਜ ਸਾਹਿਬ ਵਿਖੇ ਸਜਾਏ ਗਏ ਸਨ ਜਿਸ ਵਿਚ ਵੱਖ ਵੱਖ ਕੀਰਤਨੀ ਅਤੇ ਢਾਡੀ ਜਥੇਆ ਨੇ ਹਾਜ਼ਿਰੀ ਭਰ ਕੇ ਗੁਰੂ ਕੇ ਜਸ ਦਾ ਗਾਇਨ ਕੀਤਾ ਸੀ । ਨਗਰ ਕੀਰਤਨ ਵਿਚ ਸੰਗਤਾਂ ਵਲੋਂ ਆਪਣੀ ਸਮਰੱਥਾ ਅਨੁਸਾਰ ਲੰਗਰਾਂ ਦੇ ਸਟਾਲ ਲਗਾਏ ਗਏ ਸਨ । ਨਗਰ ਕੀਰਤਨ ਵਿਚ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਅਮਰਜੀਤ ਸਿੰਘ ਪੱਪੂ ਅਤੇ ਹੋਰ ਕਈ ਮੈਂਬਰ ਵੀਂ ਹਾਜਿਰ ਹੋਏ ਸਨ । ਜਾਗੋ ਪਾਰਟੀ ਦੇ ਪ੍ਰਧਾਨ ਮੰਜੀਤ ਸਿੰਘ ਜੀਕੇ, ਸਕੱਤਰ ਡਾਕਟਰ ਪਰਮਿੰਦਰ ਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਰਮਜੀਤ ਸਿੰਘ ਸਰਨਾ, ਯੂਥ ਵਿੰਗ ਦੇ ਪ੍ਰਧਾਨ ਰਮਨਦੀਪ ਸਿੰਘ ਸੋਨੂੰ, ਜਸਮੀਤ ਸਿੰਘ ਪਿੱਤਮਪੁਰਾ, ਮਨਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਨਵੇਂ ਬਣੇ ਪ੍ਰਧਾਨ ਕਰਤਾਰ ਸਿੰਘ ਚਾਵਲਾ ਨੇ ਵੀਂ ਆਪਣੇ ਸਾਥੀਆਂ ਸਮੇਤ ਨਗਰ ਕੀਰਤਨ ਵਿਚ ਹਾਜ਼ਿਰੀ ਭਰੀ ਸੀ ।
Comments (0)