ਫਿਲਮ ਐਮਰਜੈਂਸੀ ਦਾ ਨਵਾਂ ਟਰੇਲਰ ਹੋਇਆ ਰਿਲੀਜ਼, 17 ਜਨਵਰੀ ਨੂੰ ਹੋਵੇਗੀ ਰਿਲੀਜ਼

ਫਿਲਮ ਐਮਰਜੈਂਸੀ ਦਾ ਨਵਾਂ ਟਰੇਲਰ ਹੋਇਆ ਰਿਲੀਜ਼, 17 ਜਨਵਰੀ ਨੂੰ ਹੋਵੇਗੀ ਰਿਲੀਜ਼

ਫਿਲਮ ਵਿਚੋਂ ਸੰਤ ਭਿੰਡਰਾਂਵਾਲਾ ਤੇ ਸਿੱਖਾਂ ਨੂੰ ਖਾਲਿਸਤਾਨੀ ਅਤੇ ਹੋਰ ਗਲਤ ਦ੍ਰਿਸ਼ ਹਟਾਏ 

ਅੰਮ੍ਰਿਤਸਰ ਟਾਈਮਜ਼ ਬਿਊਰੋ 

ਜਲੰਧਰ – ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ‘ਤੇ ਫਿਲਮ ਐਮਰਜੈਂਸੀ ਦਾ ਨਵਾਂ ਟਰੇਲਰ ਰਿਲੀਜ਼ ਹੋਇਆ ਹੈ। ਇਹ ਫਿਲਮ ਵਿਚ ਮੰਡੀ ਤੋਂ ਸੰਸਦ ਮੈਂਬਰ ਕੰਗਣਾ ਰਣੌਤ ਨੇ ਕੰਮ ਕੀਤਾ ਹੈ। ਕੰਗਨਾ ਨੇ ਟ੍ਰੇਲਰ ਨੂੰ ਸੋਸ਼ਲ ਮੀਡੀਆ ਐਕਸ ‘ਤੇ ਸ਼ੇਅਰ ਕੀਤਾ ਹੈ। ਇਸ ਵਿੱਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਸਿੱਖਾਂ ਨੂੰ ਖਾਲਿਸਤਾਨੀ ਅਤੇ ਹੋਰ ਗਲਤ ਤਰੀਕਿਆਂ ਨਾਲ ਦਰਸਾਉਣ ਵਾਲੇ ਸਾਰੇ ਦ੍ਰਿਸ਼ ਹਟਾ ਦਿੱਤੇ ਗਏ ਹਨ।

14 ਅਗਸਤ ਨੂੰ ਰਿਲੀਜ਼ ਹੋਏ ਟ੍ਰੇਲਰ ਵਿੱਚ ਸਿੱਖਾਂ ਨੂੰ ਗੋਲੀਬਾਰੀ ਕਰਦੇ ਹੋਏ ਦਿਖਾਇਆ ਗਿਆ ਸੀ। ਸਿੱਖਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਅੱਤਵਾਦੀ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ। ਦੱਸ ਦੇਈਏ ਕਿ ਅਗਸਤ ਵਿਚ ਫਿਲਮ ਦੇ ਟਰੇਲਰ ਬਾਰੇ ਕਾਫੀ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਇਸ ਵਿਚੋਂ ਕਈ ਦ੍ਰਿਸ਼ ਹਟਾ ਕੇ ਦੁਬਾਰਾ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਤੋਂ ਇਲਾਵਾ ਸਿੱਖਾਂ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਦ੍ਰਿਸ਼ ’ਤੇ ਇਤਰਾਜ਼ ਪ੍ਰਗਟਾਇਆ ਸੀ। ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਇਹ ਫਿਲਮ 17 ਜਨਵਰੀ ਨੂੰ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਇਹ ਫਿਲਮ 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ।