ਸੁੱਚਾ ਸਿੰਘ ਛੋਟੇਪੁਰ ਅਕਾਲੀ ਵਿਚ ਸ਼ਾਮਲ
* ਬਟਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਣੇ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਬਟਾਲਾ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ ਤੇ ਨਾਲ ਹੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਉਨ੍ਹਾਂ ਨੂੰ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਾਮਲ ਕੀਤਾ।ਉਨ੍ਹਾਂ ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਕਿਹਾ ਕਿ ਜੇ ‘ਆਪ’ ਵਿਚ ਲੋਕਤੰਤਰ ਹੁੰਦਾ ਤਾਂ ਜਿਹੜੇ 20 ਵਿਧਾਇਕ ਇਸ ਨੂੰ ਛੱਡ ਕੇ ਗਏ ਹਨ, ਉਹ ਛੱਡ ਕੇ ਨਾ ਜਾਂਦੇ। ਉਨ੍ਹਾਂ ਕੇਜਰੀਵਾਲ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ‘ਆਪ’ ਵਿਚ ਕੇਜਰੀਵਾਲ ਦੀ ਹਾਂ ਵਿਚ ਹਾਂ ਮਿਲਾਉਣ ਵਾਲੇ ਲੋਕ ਹੀ ਪਾਰਟੀ ਵਿਚ ਰਹਿ ਗਏ ਹਨ, ਬਾਕੀ ਸਾਰੇ ਛੱਡ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪੰਜਾਬ ’ਵਿਚ ਪੈਰ ਨਹੀਂ ਲੱਗਣੇ। ਉਨ੍ਹਾਂ ਕਿਹਾ ਕਿ ਆਪ ਤੇ ਕਾਂਗਰਸ ਵਾਲਿਆਂ ਦੀ ਠੱਗੀ ਹੁਣ ਨਹੀਂ ਵੱਜਣੀ।
Comments (0)