ਬਾਗੀ ਅਕਾਲੀ ਲੀਡਰਸ਼ਿਪ ਦੀ ਕਾਨਫਰੰਸ ਕੋਈ ਪ੍ਰਭਾਵ ਨਾ ਛਡ ਸਕੀ

ਬਾਗੀ ਅਕਾਲੀ ਲੀਡਰਸ਼ਿਪ ਦੀ ਕਾਨਫਰੰਸ ਕੋਈ ਪ੍ਰਭਾਵ ਨਾ ਛਡ ਸਕੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ - 'ਸ਼ੋ੍ਮਣੀ ਅਕਾਲੀ ਦਲ ਸੁਧਾਰ ਲਹਿਰ' ਵਲੋਂ ਸ਼ੁਰੂ ਕੀਤੇ ਸੈਮੀਨਾਰਾਂ ਦੀ ਲੜੀ ਤਹਿਤ ਇੱਥੇ ਚੰਡੀਗੜ੍ਹ ਚੰਡੀਗੜ੍ਹ ਦੇ ਸੈਕਟਰ-30 ਸਥਿਤ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ ਵਿਖੇ 'ਸਿੱਖ ਪੰਥ ਅੱਗੇ ਚੁਣੌਤੀਆਂ ਤੇ ਸਿੱਖ ਸੰਸਥਾਵਾਂ ਦੀ ਭੂਮਿਕਾ' ਵਿਸ਼ੇ 'ਤੇ ਪਹਿਲਾ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜੋ ਸਿਖ ਪੰਥ ਉਪਰ ਕੋਈ ਪ੍ਰਭਾਵ ਨਹੀਂ ਜਮਾ ਸਕਿਆ।ਬਾਗੀ ਅਕਾਲੀ ਧੜਾ ਸਿਖ ਪੰਥ ਦੇ ਇਸ ਸੰਕਟ ਬਾਰੇ ਆਪਣੀ ਧਾਰਨਾ ਸਪਸ਼ਟ ਕਰਨ ਤੋਂ ਅਸਫਲ ਰਿਹਾ।ਮੀਡੀਆ ਵਿਚ ਉਸਦਾ ਪ੍ਰਭਾਵ ਨਹੀਂ ਬਣ ਸਕਿਆ। ਇਸ ਸੈਮੀਨਾਰ ਵਿਚ ਇਖ ਪੰਥ ਦੇ ਵਡੇ ਸਿਖ ਚਿੰਤਕ ਤੇ ਪੰਥਕ ਹਸਤੀਆਂ ਵੀ ਸ਼ਾਮਲ ਨਹੀਂ ਹੋਈਆਂ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੇ ਸਾਬਕਾ ਮੁਖੀ ਤੇ ਉੱਘੇ ਸਿੱਖ ਵਿਦਵਾਨ ਡਾ. ਬਲਕਾਰ ਸਿੰਘ ਨੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮੌਜੂਦਾ ਦੌਰ ਅੰਦਰ ਲੀਡਰ ਵਿਹੂਣੀ ਹੋਈ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੇਧ ਲੈਣ ਦੀ ਲੋੜ ਹੈ ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਾਬਕਾ ਉੱਪ ਕੁਲਪਤੀ ਤੇ ਸਿੱਖ ਬੁੱਧੀਜੀਵੀ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਸਥਾਵਾਂ ਵਿਚ ਆ ਰਹੀ ਗਿਰਾਵਟ 'ਤੇ ਚਿੰਤਾ ਪ੍ਰਗਟ ਕੀਤੀ ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਅਕਾਲੀ ਦਲ ਦੇ ਇਤਿਹਾਸ ਸਬੰਧੀ ਸੰਖੇਪ ਵਿਚ ਜਾਣਕਾਰੀ ਦਿੱਤੀ ।

ਸਟੇਜ ਦੀ ਕਾਰਵਾਈ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਨਿਭਾਈ । ਇਸ ਮੌਕੇ ਬੀਬੀ ਜਗੀਰ ਕੌਰ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਗਗਨਜੀਤ ਸਿੰਘ ਬਰਨਾਲਾ, ਸੁੱਚਾ ਸਿੰਘ ਛੋਟੇਪੁਰ, ਜਸਟਿਸ ਨਿਰਮਲ ਸਿੰਘ, ਸਰਵਨ ਸਿੰਘ ਫਿਲੌਰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਪਰਮਜੀਤ ਕੌਰ ਗੁਲਸ਼ਨ, ਸਤਵਿੰਦਰ ਕੌਰ ਧਾਲੀਵਾਲ, ਹਰਿੰਦਰਪਾਲ ਸਿੰਘ ਟੌਹੜਾ, ਬੀਬੀ ਹਰਜੀਤ ਕੌਰ ਤਲਵੰਡੀ ਆਦਿ ਹਾਜ਼ਰ ਸਨ ।