ਸ਼ੋ੍ਮਣੀ ਕਮੇਟੀ ਦੀਆਂ ਚੋਣਾਂ ਜਲਦ ਹੋ ਸਕਦੀਆਂ ਨੇ

ਸ਼ੋ੍ਮਣੀ ਕਮੇਟੀ ਦੀਆਂ ਚੋਣਾਂ ਜਲਦ ਹੋ ਸਕਦੀਆਂ ਨੇ

ਵੋਟਰ ਸੂਚੀ 25 ਫ਼ਰਵਰੀ ਨੂੰ ਪ੍ਰਕਾਸ਼ਿਤ ਹੋਣਗੀਆਂ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮ੍ਰਿਤਸਰ -ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਭਾਰਤ ਸਰਕਾਰ ਵਲੋਂ ਥਾਪੇ ਮੁੱਖ ਚੋਣ ਕਮਿਸ਼ਨਰ ਜਸਟਿਸ ਐਸ.ਐਸ. ਸਾਰੋਂ ਨੇ ਇੱਥੇ ਦੱਸਿਆ ਕਿ ਕਮਿਸ਼ਨ ਵਲੋਂ ਸ਼ੋ੍ਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ 25 ਫਰਵਰੀ 2025 ਨੂੰ ਪ੍ਰਕਾਸ਼ਿਤ ਕਰ ਦਿੱਤੀਆਂ ਜਾਣਗੀਆਂ । ਅੱਜ ਵੋਟਰ ਸੂਚੀਆਂ ਸਬੰਧੀ ਸੋਧਿਆ ਪ੍ਰੋਗਰਾਮ ਜਾਰੀ ਕਰਦਿਆਂ ਜਸਟਿਸ ਸਾਰੋਂ ਨੇ ਦੱਸਿਆ ਕਿ ਹੁਣ ਤੱਕ 50 ਲੱਖ ਤੋਂ ਵੱਧ ਵੋਟਾਂ ਬਣ ਚੁੱਕੀਆਂ ਹਨ ਤੇ ਵੋਟਾਂ ਬਣਾਉਣ ਦੀ ਪ੍ਰਕਿਰਿਆ 15 ਦਸੰਬਰ 2024 ਨੂੰ ਖ਼ਤਮ ਹੋ ਜਾਵੇਗੀ ।ਡਿਪਟੀ ਕਮਿਸ਼ਨਰਾਂ ਵਲੋਂ ਮੁੱਢਲੇ ਤੌਰ 'ਤੇ ਵੋਟਰ ਸੂਚੀਆਂ ਦਾ ਪ੍ਰਕਾਸ਼ਨ 3 ਜਨਵਰੀ 2025 ਨੂੰ ਹੋਵੇਗਾ ।ਦਾਅਵਿਆਂ ਤੇ ਇਤਰਾਜ਼ਾਂ ਦੀ ਪ੍ਰਾਪਤੀ ਲਈ ਆਖ਼ਰੀ ਤਰੀਕ 24 ਜਨਵਰੀ ਹੋਵੇਗੀ ਤੇ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 5 ਫਰਵਰੀ 2025 ਤੱਕ ਕੀਤਾ ਜਾਵੇਗਾ । ਸਪਲੀਮੈਂਟਰੀ ਰੋਲ ਤੇ ਖਰੜੇ ਦੀ ਛਪਵਾਈ 24 ਫਰਵਰੀ 2025 ਨੂੰ ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ ਹੋਵੇਗਾ ।ਚਰਚਾ ਹੈ ਕਿ ਅਪ੍ਰੈਲ ਜਾਂ ਮਈ 2025 ਤੱਕ ਸ਼ੋ੍ਰਮਣੀ ਕਮੇਟੀ ਦੇ ਨਵੇਂ ਜਨਰਲ ਹਾਊਸ ਦੀਆਂ ਚੋਣਾਂ ਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ । ਦਿਲਚਸਪ ਗੱਲ ਇਹ ਹੈ ਕਿ ਇਸ ਵਾਰ ਵੋਟਾਂ ਬਣਾਉਣ ਦੀ ਪ੍ਰਕਿਰਿਆ 'ਚ ਅਕਾਲੀ ਦਲ ਤੋਂ ਇਲਾਵਾ ਕੁਝ ਹੋਰ ਧੜਿਆਂ ਵਲੋਂ ਵੀ ਕਾਫ਼ੀ ਦਿਲਚਸਪੀ ਵਿਖਾਈ ਗਈ ਹੈ । ਕੇਦਰੀ ਹਲਕਿਆਂ ਤੋਂ ਪਤਾ ਲਗਾ ਕਿ ਕੇਂਦਰ ਸਰਕਾਰ ਜਲਦ ਚੋਣਾਂ ਕਰਾ ਸਕਦੀ ਹੈ।