ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ
ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ - ਭਗਵੰਤ ਮਾਨ
ਅੰਮ੍ਰਿਤਸਰ ਟਾਈਮਜ਼ ਬਿਊਰੋ
ਬਰਨਾਲਾ,28 ਅਪ੍ਰੈਲ /ਕਰਨਪ੍ਰੀਤ ਕਰਨ :ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਬਰਨਾਲਾ ਦੇ ਮੇਰੀਲੈੰਡ ਪੈਲਿਸ ਚ ਚੋਣ ਪ੍ਰਚਾਰ ਕੀਤਾ। ਮਾਨ ਨੇ ਬਰਨਾਲਾ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਮੀਤ ਹੇਅਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾਂ ਰਹੇਗੀ, ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਵੀ ਸੰਗਰੂਰ ਦੀ ਬਹੁਤ ਚਿੰਤਾ ਹੈ। ਉਹ ਮੈਨੂੰ ਹਮੇਸ਼ਾ ਸੰਗਰੂਰ ਬਾਰੇ ਹੀ ਪੁੱਛਦੇ ਰਹਿੰਦੇ ਹਨ।ਭਾਸ਼ਣ ਦੌਰਾਨ ਭਗਵੰਤ ਮਾਨ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ 'ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਤਿੰਨੇ ਪਾਰਟੀਆਂ ਲੋਕ ਸਭਾ ਲਈ 13 ਉਮੀਦਵਾਰ ਵੀ ਨਹੀਂ ਲੱਭ ਸਕੀਆਂ । ਉਨ੍ਹਾਂ ਦੇ ਆਗੂ ਚੋਣ ਲੜਨ ਤੋਂ ਇਨਕਾਰ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਉਨ੍ਹਾਂ ਦੀ ਹਾਰ ਪੱਕੀ ਹੈ ਅਤੇ ਉਨ੍ਹਾਂ ਦੀ ਮੌਜੂਦਾ ਹਾਲਾਤ ਉਨ੍ਹਾਂ ਦੀਆਂ ਕਰਤੂਤਾਂ ਕਾਰਨ ਹੀ ਪੈਦਾ ਹੋਈਆਂ ਹਨ।
ਰਿਪੋਰਟ ਮੁਤਾਬਿਕ ਇੰਡੀਆ ਅਲਾਇੰਸ ਨੂੰ ਕਰੀਬ 120 ਤੋਂ 125 ਸੀਟਾਂ ਮਿਲ ਰਹੀਆਂ ਹਨ। ਇਸ ਵਾਰ ਭਾਰਤ ਵਿੱਚ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਆਮ ਆਦਮੀ ਪਾਰਟੀ ਇਸ ਸਰਕਾਰ ਵਿੱਚ ਭਾਈਵਾਲ ਹੋਵੇਗੀ। ਅਗਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਨਹੀਂ ਬਣ ਸਕਦੀ। ਅਸੀਂ ਤੈਅ ਕਰਾਂਗੇ ਕਿ ਦੇਸ਼ ਦੀ ਸਰਕਾਰ ਕਿਹੋ ਜਿਹੀ ਹੋਵੇਗੀ। ਫਿਰ ਅਸੀਂ ਪੰਜਾਬ ਨੂੰ ਦੇਸ਼ ਦਾ ਨੰਬਰ-1 ਸੂਬਾ ਬਣਾਵਾਂਗੇ। ਪਿਛਲੇ ਦੋ ਸਾਲਾਂ ਵਿੱਚ ਅਸੀਂ ਪੰਜਾਬ ਵਿੱਚ ਬਹੁਤ ਸਾਰੇ ਇਤਿਹਾਸਕ ਕੰਮ ਕੀਤੇ ਹਨ। ਅਸੀਂ ਪੰਜਾਬ ਦੇ 90 ਫੀਸਦੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਹੈ। ਹੁਣ ਤੱਕ ਅਸੀਂ 14 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਦੀ ਆਰਥਿਕ ਬੱਚਤ ਹੋ ਰਹੀ ਹੈ।ਰਾਜਾਂ ਨੂੰ ਬਿਜਲੀ ਵੇਚ ਕੇ ਕਰੀਬ 90 ਕਰੋੜ ਰੁਪਏ ਕਮਾਏ ਹਨ। ਅਸੀਂ ਟੋਲ ਪਲਾਜ਼ੇ ਬੰਦ ਕੀਤੇ, ਸੜਕ ਸੁਰੱਖਿਆ ਫੋਰਸ ਬਣਾਈ, ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦਾ ਮਾਣ ਭੱਤਾ ਦਿੱਤਾ, 43 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ, ਪੰਜਾਬ ਦੇ ਹਰ ਮੁਹੱਲੇ ਵਿਚ ਮੁਹੱਲਾ ਕਲੀਨਿਕ ਖੋਲੇ ਅਤੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖ਼ਰੀਦੇ ਆਦਿ।
Comments (0)