ਸੋਨੀਆ ਬਣੀ ਮਾਹਿਲਪੁਰ ਦੀ ਬਲਾਕ ਪ੍ਰਧਾਨ ਇਸਤਰੀ ਵਿੰਗ।
ਸਤਿੰਦਰ ਸਿੰਘ ਨੂੰ ਬਣਾਇਆ ਜਾਵੇਗਾ ਗੜ੍ਹਸ਼ੰਕਰ ਦਾ ਚੇਅਰਮੈਨ
ਅੰਮ੍ਰਿਤਸਰ ਟਾਈਮਜ਼ ਬਿਊਰੋ
ਮਾਹਿਲਪੁਰ : ਮਨੁੱਖੀ ਅਧਿਕਾਰ ਮੰਚ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਚੇਅਰਮੈਨ ਕੁਲਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਲਸਾੜਾ ਵਿਖੇ ਕਰਵਾਈ ਗਈ।ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸਰਪ੍ਰਸਤ ਡਾਕਟਰ ਰਾਮ ਜੀ ਲਾਲ ਰਿਟਾਇਰਡ ਐਸ ਐਸ ਪੀ, ਹੁਸਨ ਲਾਲ ਸੂੰਢ ਪ੍ਰਸਨਲ ਸੈਕਟਰੀ ਅਤੇ ਗੁਰਕੀਰਤ ਸਿੰਘ ਖੇੜਾ ਚੇਅਰਮੈਨ ਆਰ ਟੀ ਆਈ ਸੋੱਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਸੋਨੀਆ ਨੂੰ ਚੇਅਰਪਰਸਨ ਇਸਤਰੀ ਵਿੰਗ ਬਲਾਕ ਮਾਹਿਲਪੁਰ, ਕਾਂਤਾ ਦੇਵੀ ਨੂੰ ਉਪ ਪ੍ਰਧਾਨ ਇਸਤਰੀ ਵਿੰਗ ਬਲਾਕ ਮਾਹਿਲਪੁਰ ਅਤੇ ਅਸ਼ਵਨੀ ਕੁਮਾਰ ਨੂੰ ਪ੍ਰਧਾਨ ਬਲਾਕ ਹਰੌਲੀ ਜ਼ਿਲ੍ਹਾ ਊਨਾ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਨੇ ਬੋਲਦਿਆਂ ਕਿਹਾ ਕਿ 20-11-2022 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਕਰਵਾਈ ਜਾਵੇ ਗੀ ਜਿਸ ਵਿਚ ਸੰਸਥਾ ਵੱਲੋਂ ਹੋਰ ਅਹਿਮ ਨਿਯੁਕਤੀਆਂ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਸਮਾਜ ਵਿਚ ਗ਼ਰੀਬ ਪਰਿਵਾਰਾਂ ਦੇ ਲੋਕ ਰੋਟੀ ਖਾਣ ਤੋਂ ਵੀ ਵਾਂਝੇ ਹੁੰਦੇ ਜਾ ਰਹੇ ਹਨ ਕਿਉਂਕਿ ਆਮ ਲੋਕਾਂ ਨੂੰ ਮਜ਼ਦੂਰੀ ਵਗੈਰਾ ਨਹੀਂ ਮਿਲ ਰਹੀ ਲੋਕ ਆਪਣੇ ਬੱਚਿਆਂ ਨੂੰ ਕੱਪੜਿਆਂ ਤੱਕ ਨਹੀਂ ਲੈ ਕੇ ਦੇ ਸਕਦੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਰੋਜ਼ਾਨਾ ਵਰਤੋਂ ਕਰਨ ਵਾਲੇ ਸਮਾਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਜਿਸ ਨਾਲ ਮਜ਼ਦੂਰ ਵਿਅਕਤੀ ਦੋ ਵਕ਼ਤ ਦੀ ਰੋਟੀ ਖਾ ਸਕੇ। ਡਾਕਟਰ ਰਾਮ ਜੀ ਲਾਲ ਨੇ ਬੋਲਦਿਆਂ ਕਿਹਾ ਕਿ ਸੰਸਥਾ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਤੇ ਬਹੁਤ ਹੀ ਵਧੀਆ ਢੰਗ ਨਾਲ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ। ਹਰ ਸਾਲ ਦੀ ਤਰ੍ਹਾਂ ਸੰਸਥਾ ਨਵੇਂ ਸਾਲ ਦਾ ਕੈਲੰਡਰ ਅਤੇ ਡਾਇਰੀ ਬਣਾਉਣ ਜਾ ਰਹੀ ਹੈ ਜਿਸ ਨੂੰ 9 ਦਸੰਬਰ 2022 ਨੂੰ ਰੀਲੀਜ਼ ਕੀਤਾ ਜਾਵੇ ਗਾ। ਨਵੇਂ ਅਹੁਦੇਦਾਰਾਂ ਨੇ ਕਿਹਾ ਕਿ ਸੰਸਥਾ ਵੱਲੋਂ ਜੋ ਸਾਨੂੰ ਜ਼ੁਮੇਵਾਰੀ ਦਿਤੀ ਗਈ ਹੈ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ, ਕੁਲਵੀਰ ਕੌਰ, ਸਰਬਜੀਤ ਕੌਰ, ਸਤਵਿੰਦਰ ਸਿੰਘ, ਰੀਟਾ ਰਾਣੀ, ਪ੍ਰਭਪ੍ਰੀਤ ਸਿੰਘ ਅਤੇ ਜਸਪ੍ਰੀਤ ਕੌਰ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Comments (0)