ਪੰਜਾਬ ਵਿਚ ਸ਼ਾਰਪ ਸ਼ੂਟਰ ਗੋਗੀ ਸਮੇਤ ਤਿੰਨ ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ
*ਕਿਸੇ ਧਾਰਮਿਕ ਸਥਾਨ ਨੂੰ ਨਿਸ਼ਾਨਾ ਬਨਾਉਣ ਦੀ ਰਚ ਰਹੇ ਸਨ ਸਾਜਿਸ਼
ਅੰਮ੍ਰਿਤਸਰ ਟਾਈਮਜ਼
ਮੋਗਾ : ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਸ ਨੇ ਪਿੰਡ ਚੁਗਾਵਾਂ ਕੋਲ ਲਗਾਏ ਨਾਕੇ ਦੌਰਾਨ ਤਿੰਨ ਨੌਜਵਾਨਾਂ ਨੂੰ ਦੋ ਹੈਂਡ ਗ੍ਰਨੇਡ ਅਤੇ ਹੋਰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਇਸ ਦੌਰਾਨ ਪੁਲਸ ਨੇ ਬੈਰੀਕੇਡ ਲਗਾ ਕੇ ਗੱਡੀ ਰੋਕ ਲਈ ਅਤੇ ਡਰਾਇਵਰ ਅਤੇ ਉਸ ਦੇ ਨਾਲ ਬੈਠੇ ਨੌਜਵਾਨ ਨੇ ਪੁਲਸ ਪਾਰਟੀ ’ਤੇ ਪਿਸਤੌਲ ਤਾਣ ਲਈ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣੇ ਹੱਥ ਵਿਚ ਹੈਂਡ ਗਰਨੇਡ ਫੜ ਲਿਆ। ਚੰਗੀ ਗੱਲ ਇਹ ਰਹੀ ਕਿ ਪੁਲਿਸ ਨੇ ਮੁਸ਼ਤੈਦੀ ਦਿਖਾਉਂਦੇ ਹੋਏ ਤਿੰਨਾਂ ਨੌਜਵਾਨਾਂ ਨੂੰ ਦਬੋਚ ਲਿਆ। ਇਸ ਦੌਰਾਨ ਜਦੋਂ ਪੁਲਿਸ ਨੇ ਉਨ੍ਹਾਂ ਦੀ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿਚੋਂ 2 ਗ੍ਰਨੇਡ, 2 ਪਿਸਤੌਲ, 1 ਮੈਗਜ਼ੀਨ ਅਤੇ 18 ਜ਼ਿੰਦਾ ਕਾਰਤੂਸ ਬਰਾਮਦ ਹੋਏ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਤਿੰਨੇ ਮੁਲਜ਼ਮ ਕਿਸੇ ਧਾਰਮਿਕ ਸਥਾਨ ਨੂੰ ਨਿਸ਼ਾਨਾ ਬਨਾਉਣ ਦੀ ਫਿਰਾਕ ਵਿਚ ਸਨ।
Comments (0)