ਮਨੀਸ਼ ਸਿਸੋਦੀਆ ਨੂੰ ਰਾਹਤ, ਅਦਾਲਤ ਨੇ ਦਿੱਤੀ 3 ਦਿਨਾਂ ਲਈ ਅੰਤਰਿਮ ਜ਼ਮਾਨਤ

ਮਨੀਸ਼ ਸਿਸੋਦੀਆ ਨੂੰ ਰਾਹਤ, ਅਦਾਲਤ ਨੇ ਦਿੱਤੀ 3 ਦਿਨਾਂ ਲਈ ਅੰਤਰਿਮ ਜ਼ਮਾਨਤ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 12 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੂੰ ਅਦਾਲਤ ਵਲੋਂ 3 ਦਿਨਾਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਜਦਕਿ ਸਿਸੋਦੀਆ ਨੇ ਯੂਪੀ ਦੇ ਲਖਨਊ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ 12 ਤੋਂ 16 ਫਰਵਰੀ ਤੱਕ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਅਦਾਲਤ ਨੇ ਸਿਸੋਦੀਆ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ। ਇਸ ਦੌਰਾਨ ਡਾਕਟਰ ਮਨੀਸ਼ ਸਿਸੋਦੀਆ ਨੂੰ ਵੀ ਮਿਲ ਸਕਣਗੇ। ਇਹ ਵਿਵਸਥਾ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ। ਇਹ ਇਜਾਜ਼ਤ ਵੀ ਦਿੱਲੀ ਦੀ ਰੌਜ਼ ਐਵੇਨਿਊ ਕੋਰਟ ਤੋਂ ਹੀ ਲਈ ਗਈ ਸੀ। ਅਦਾਲਤ ਮਨੀਸ਼ ਸਿਸੋਦੀਆ ਦੀ ਪੱਕੀ ਜ਼ਮਾਨਤ ਪਟੀਸ਼ਨ 'ਤੇ ਅਗਲੀ ਸੁਣਵਾਈ 22 ਫਰਵਰੀ ਨੂੰ ਕਰੇਗੀ। ਸੀਬੀਆਈ ਨੇ ਦਿੱਲੀ ਆਬਕਾਰੀ ਮਾਮਲੇ ਦੀ ਜਾਂਚ ਤੋਂ ਬਾਅਦ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ।