ਸੰਦੀਪ ਭਾਰਦਵਾਜ ਦੀ ਖੁਦਕੁਸ਼ੀ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ- ਪਰਮਜੀਤ ਸਿੰਘ ਪੰਮਾ

ਸੰਦੀਪ ਭਾਰਦਵਾਜ ਦੀ ਖੁਦਕੁਸ਼ੀ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ- ਪਰਮਜੀਤ ਸਿੰਘ ਪੰਮਾ

ਅੰਮ੍ਰਿਤਸਰ ਟਾਈਮਜ਼ ਬਿਊਰੋ

 ਨਵੀਂ ਦਿੱਲੀ 25 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-‘ਆਪ’ ਪਾਰਟੀ ਦੇ ਵਪਾਰ ਵਿੰਗ ਦੇ ਸਕੱਤਰ ਸੰਦੀਪ ਭਾਰਦਵਾਜ ਦੀ ਖੁਦਕੁਸ਼ੀ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕੇਂਦਰ ਸਰਕਾਰ ਅਤੇ ਉਪ ਰਾਜਪਾਲ ਤੋਂ ਇਸ ਘਟਨਾ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸੰਦੀਪ ਭਾਰਦਵਾਜ ਇੱਕ ਚੇਤੰਨ ਆਗੂ ਸੀ ਅਤੇ ਉਸ ਨੇ ਹਮੇਸ਼ਾ ਸਮਾਜ ਲਈ ਕੰਮ ਕੀਤਾ ਹੈ, ਉਸ ਦੀ ਖੁਦਕੁਸ਼ੀ ਨੂੰ ਲੈ ਕੇ ਸਮੂਹ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਲੋਕਾਂ ਵਿੱਚ ਭਾਰੀ ਸੋਗ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਪਿੱਛੇ ਜੋ ਵੀ ਹੈ ਉਸ ਤੇ ਸਖਤ ਕਾਰਵਾਈ ਕਰਦਿਆਂ ਬਣਦੀ ਸਜ਼ਾ ਮਿਲਣੀ ਚਾਹੀਦੀ ਹੈ।