ਇਸਾਈ ਧਰਮ ਵਧਣ ਕਾਰਣ ਜਲਦੀ ਹੀ ਸ਼੍ਰੋਮਣੀ ਕਮੇਟੀ ਸ਼੍ਰੋਮਣੀ ਚਰਚ ਬਣ ਜਾਵੇਗੀ

ਭਾਜਪਾ ਬੁਲਾਰੇ ਦੇ ਬਿਆਨ ’ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼
ਅੰਮ੍ਰਿਤਸਰ ਟਾਈਮਜ਼
ਅੰਮ੍ਰਿਤਸਰ: ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੱਲੋਂ ਸਿੱਖ ਧਰਮ ਪਰਿਵਰਤਨ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ’ਤੇ ਨਿਸ਼ਾਨਾ ਸੇਧਦਿਆਂ ਕੀਤੀ ਗਈ ਟਿੱਪਣੀ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਭਾਜਪਾ ਆਗੂ ਨੂੰ ਇਸ ਵਿਵਾਦਤ ਬਿਆਨ ਲਈ ਸਿੱਖ ਸੰਸਥਾ ਕੋਲੋਂ ਮੁਆਫੀ ਮੰਗਣ ਲਈ ਆਖਿਆ ਹੈ। ਭਾਜਪਾ ਦੇ ਬੁਲਾਰੇ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਆਖਿਆ ਸੀ ਕਿ ਜਿਸ ਰਫ਼ਤਾਰ ਨਾਲ ਪੰਜਾਬ ਵਿੱਚ ਇਸਾਈ ਧਰਮ ਵਧ ਰਿਹਾ ਹੈ, ਜਲਦੀ ਹੀ ਸ਼੍ਰੋਮਣੀ ਕਮੇਟੀ ਖ਼ਤਮ ਹੋ ਜਾਵੇਗੀ ਅਤੇ ਇਹ ਸ਼੍ਰੋਮਣੀ ਚਰਚ ਪ੍ਰਬੰਧਕ ਕਮੇਟੀ ਬਣ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਧਰਮ ਪਰਿਵਰਤਨ ਦੇ ਮਾਮਲੇ ਵਿੱਚ ਭਾਜਪਾ ਆਗੂ ਆਰ.ਪੀ. ਸਿੰਘ ਸੱਚਮੁੱਚ ਸੰਜੀਦਾ ਹਨ ਤਾਂ ਉਹ ਸ਼੍ਰੋਮਣੀ ਕਮੇਟੀ ਦੇ ਭਾਰਤ ਸਰਕਾਰ ਪਾਸ ਇਸ ਸਬੰਧੀ ਪਏ ਕੇਸ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਵਾਉਣ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਦੇ ਮੁੱਦੇ ’ਤੇ ਸਿੱਖ ਸੰਸਥਾ ’ਤੇ ਸਵਾਲ ਖੜ੍ਹੇ ਕਰਨਾ ਇਕ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ।
Comments (0)