ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗ੍ਹੜ: ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਿਚ ਹੋਈ। ਅੱਜ ਦੀ ਵਰਕਿੰਗ ਨੇ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨਗੀ ਤੋਂ ਦਿੱਤਾ ਗਿਆ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ 2024 ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਉਹ 1996 ’ਚ ਫਰੀਦਕੋਟ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਬਾਅਦ ਵਿਚ 1998 ਤੇ 2004 ’ਚ ਫਰੀਦਕੋਟ ਤੋਂ ਸੰਸਦ ਮੈਂਬਰ ਵੀ ਰਹੇ। 2008 ’ਚ ਉਹ ਸਭ ਤੋਂ ਛੋਟੀ ਉਮਰ ਦੇ ਅਕਾਲੀ ਦਲ ਦੇ ਪ੍ਰਧਾਨ ਬਣੇ ਅਤੇ 2009, 2012 ਤੋਂ 2017 ਤੋਂ ਜਲਾਲਾਬਾਦ ਤੋਂ ਅਕਾਲੀ ਦਲ ਦੇ ਵਿਧਾਇਕ ਚੁਣੇ ਗਏ ਅਤੇ 2019 ਤੋਂ ਫਿਰਜ਼ਪੁਰ ਤੋਂ ਐਮ ਪੀ ਚੁਣੇ ਗਏ।

2 ਦਸੰਬਰ 2024 ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ 5 ਸਿੰਘ ਸਾਹਿਬਾਨਾਂ ਨੇ ਹੁਕਮਨਾਮਾ ਜਾਰੀ ਕਰਦੇ ਦਾਗੀ ਅਕਾਲੀ ਨੇਤਾਵਾਂ ਦੇ ਅਸਤੀਫੇ ਪ੍ਰਵਾਨ ਕਰਕੇ ਅਕਾਲ ਤਖਤ ਉਤੇ ਭੇਜਣ ਦਾ ਹੁਕਮਨਾਮਾ ਜਾਰੀ ਕੀਤਾ ਜਿਸ ਨੂੰ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅਜੇ ਤੱਕ ਮਨਜ਼ੂਰ ਨਹੀਂ ਕੀਤਾ ਸੀ।

ਜ਼ਿਕਰਯੋਗ ਹੈ ਕਿ ਜਦੋਂ ਪਿਛਲੇ ਸਮੇਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰਨਾਂ ਅਕਾਲੀ ਆਗੂਆਂ ਨੂੰ ਸਜ਼ਾ ਸੁਣਾਈ ਗਈ ਸੀ ਤਾਂ ਉਸ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਇਹ ਆਦੇਸ਼ ਦਿੱਤੇ ਗਏ ਸਨ ਕਿ ਜਿਹੜੇ ਆਗੂਆਂ ਨੇ ਅਸਤੀਫੇ ਦਿੱਤੇ ਹਨ ਉਨ੍ਹਾਂ ਨੂੰ ਵਰੀਕਿੰਗ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਜਾਵੇ। 2008 ਤੋਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਬਣੇ ਸੁਖਬੀਰ ਸਿੰਘ ਬਾਦਲ ਦਾ ਅੱਜ ਅਸਤੀਫਾ ਮਨਜ਼ੂਰ ਕਰ ਲਿਆ।