ਅਸਾਮ ਵਿਚ ਸਿੱਖ ਸਕੂਲ ਖੋਲ੍ਹੇਗੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਸਾਮ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਬੱਚਿਆਂ ਨੂੰ ਗੁਰਮੁਖੀ ਤੇ ਪੰਜਾਬੀ ਨਾਲ ਜੋੜਨ ਲਈ ਉੱਥੇ ਸਕੂਲ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਹੈ।
ਇਸ ਲਈ ਲੋੜੀਂਦੀ ਥਾਂ ਸਿੱਖ ਨੁਮਾਂਇੰਦੇ ਬੋਰਡ ਈਸਟਰਨ ਜ਼ੋਨ ਧੁਬੜੀ ਸਾਹਿਬ ਅਸਾਮ ਵੱਲੋਂ ਦਿੱਤੀ ਜਾਵੇਗੀ ਜਦੋਂਕਿ ਸਕੂਲ ਲਈ ਇਮਾਰਤ ਤਿਆਰ ਕਰਨ ਅਤੇ ਚਲਾਉਣ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।
ਇਹ ਐਲਾਨ ਗੁਹਾਟੀ ਵਿਚ ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)