ਬੇਅਦਬੀ ਮਾਮਲਿਆਂ ਦੇ ਸਾਜਿਸ਼ਕਰਤਾ ਸੁਖਬੀਰ ਬਾਦਲ 'ਤੇ ਕਾਰਵਾਈ ਕਰੇ ਕੈਪਟਨ ਅਮਰਿੰਦਰ: ਸੁਖਪਾਲ ਸਿੰਘ ਖਹਿਰਾ
ਚੰਡੀਗੜ੍ਹ: ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਅੱਜ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਪੇਸ਼ ਕੀਤੇ ਚਲਾਨ 'ਚ ਇਹ ਸਾਫ ਹੋ ਗਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਸਾਰੀ ਸਾਜਿਸ਼ ਰਚੀ ਸੀ। ਖਹਿਰਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸੁਖਬੀਰ ਬਾਦਲ ਅਤੇ ਉਸਦੇ ਸਾਥੀਆਂ ਖਿਲਾਫ ਡੱਟ ਕੇ ਕਾਰਵਾਈ ਕਰਨੀ ਚਾਹੀਦੀ ਹੈ। ਖਹਿਰਾ ਨੇ ਮੰਗ ਕੀਤੀ ਕਿ ਬੇਅਦਬੀ ਦੀ ਸਾਜਿਸ਼ ਕਰਨ ਦੇ ਦੋਸ਼ 'ਚ ਸੁਖਬੀਰ ਬਾਦਲ ਖਿਲਾਫ ਪਰਚਾ ਦਰਜ ਹੋਣਾ ਚਾਹੀਦਾ ਹੈ।
ਆਪਣੇ ਰਾਜਨੀਤਕ ਭਵਿੱਖ ਬਾਰੇ ਉਹਨਾਂ ਕਿਹਾ ਕਿ ਜੇ ਭਗਵੰਤ ਮਾਨ ਇਮਾਨਦਾਰੀ ਨਾਲ ਪੰਜਾਬ ਦੇ ਹਿੱਤਾਂ ਲਈ ਕੰਮ ਕਰਨਗੇ ਤਾਂ ਉਹ ਉਨ੍ਹਾਂ ਦੇ ਨਾਲ ਚੱਲਣਗੇ। ਉਹਨਾਂ ਕਿਹਾ ਕਿ ਚੋਣਾਂ ਵਿੱਚ ਪੀਡੀਏ ਨੂੰ 11.7 ਫੀਸਦੀ ਵੋਟਾਂ ਪਈਆਂ ਜਦਕਿ ਆਪ ਨੂੰ 7 ਫੀਸਦੀ ਦੇ ਕਰੀਬ ਵੋਟਾਂ ਪਈਆਂ। ਉਹਨਾਂ ਕਿਹਾ ਕਿ ਜੇ ਅਸੀਂ ਇਕੱਠੇ ਹੁੰਦੇ ਹਾਂ ਤਾਂ 18-19 ਫੀਸਦੀ ਵੋਟ ਬਣਦੀ ਹੈ ਜਿਸਨੂੰ 30-32 ਫੀਸਦੀ 'ਤੇ ਲਿਜਾਣਾ ਕੋਈ ਔਖਾ ਕੰਮ ਨਹੀਂ।
ਉਹਨਾਂ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਮੁਤਾਬਿਕ ਚਲਦੇ ਹਨ ਤੇ ਉਹ ਇੱਕ ਨੈਸ਼ਨਲ ਪਾਰਟੀ ਹੈ। ਉਹਨਾਂ ਕਿਹਾ ਕਿ ਉਹ ਨੈਸ਼ਨਲ ਪਾਰਟੀ ਵਿੱਚ ਨਹੀਂ ਜਾਣਗੇ ਕਿਉਂਕਿ ਉੱਥੇ ਬੈਠ ਕੇ ਉਹ ਪੰਜਾਬ ਦੀ ਗੱਲ ਨਹੀਂ ਕਰ ਸਕਦੇ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)