ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਪੈਸ਼ਲ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲੇ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ 17 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਜਾਂਦੇ ਧਾਰਮਿਕ ਮੁਕਾਬਲਿਆਂ ਤਹਿਤ ਸਪੈਸ਼ਲ ਸਕੂਲਾਂ ਦੇ ਬੱਚਿਆਂ ਦੇ ਸ਼ਬਦ ਕੀਰਤਨ, ਗੁਰਬਾਣੀ ਕੰਠ ਅਤੇ ਕੋਰੀਓਗ੍ਰਾਫੀ ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਹੋਏ, ਜਿਸ ਵਿਚ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ 7 ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਮੁਕਾਬਲਿਆਂ ਵਿਚ ਨੇਤਰਹੀਨ ਅਤੇ ਹੋਰ ਸਰੀਰਕ ਸਮੱਸਿਆ ਵਾਲੇ ਬੱਚਿਆਂ ਨੇ ਭਾਗ ਲਿਆ। ਬੱਚਿਆਂ ਵੱਲੋਂ ਸ਼ਬਦ ਕੀਰਤਨ, ਕੋਰੀਓਗ੍ਰਾਫੀ ਮੁਕਾਬਲੇ ਦੇ ਨਾਲ-ਨਾਲ ਸਿੱਖ ਇਤਿਹਾਸ ਨਾਲ ਸਬੰਧਤ ਸਵਾਲ ਜਵਾਬ ਵਿਚ ਵੀ ਹਿੱਸਾ ਲਿਆ। ਇਸ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਗੁਰਬਾਣੀ ਕੀਰਤਨ, ਕਵਿਤਾ, ਕਵੀਸ਼ਰੀ ਦੇ ਮੁਕਾਬਲੇ ਵੀ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮੇਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਇਨ੍ਹਾਂ ਮੁਕਾਬਲਿਆਂ ਸਮੇਂ ਜੱਜ ਦੀ ਸੇਵਾ ਡਾ. ਗੁਰਪ੍ਰੀਤ ਸਿੰਘ, ਬੀਬੀ ਮਨਿੰਦਰ ਕੌਰ, ਸ. ਮਨਦੀਪ ਸਿੰਘ, ਸ. ਬਲਬੀਰ ਸਿੰਘ ਸੰਗੀਤ ਅਧਿਆਪਕ ਨੇ ਨਿਭਾਈ। ਇਸ ਮੌਕੇ ਮੀਤ ਮੈਨੇਜਰ ਸ. ਲਾਲ ਸਿੰਘ, ਸਕਾਲਰ ਡਾ. ਰਣਜੀਤ ਕੌਰ, ਡਾ. ਹਰਪ੍ਰੀਤ ਕੌਰ, ਬੀਬੀ ਕਿਰਨਦੀਪ ਕੌਰ, ਸ. ਗੁਰਮੀਤ ਕੌਰ, ਸ. ਰਾਜਵਿੰਦਰ ਕੌਰ, ਸੁਪਰਵਾਈਜ਼ਰ ਸ. ਗੁਰਦੇਵ ਸਿੰਘ, ਸ. ਜਸਪਾਲ ਸਿੰਘ ਆਦਿ ਹਾਜ਼ਰ ਸਨ।
Comments (0)