ਹਿਊਸਟਨ ਵਿਚ ਲੁੱਟਖੋਹ ਦੀ ਕੋਸ਼ਿਸ਼ ਦੌਰਾਨ ਹੋਈ ਗੋਲੀਬਾਰੀ ਵਿੱਚ 3 ਲੜਕੇ ਜ਼ਖਮੀ, 1 ਦੀ ਹਾਲਤ ਗੰਭੀਰ

ਅੰਮ੍ਰਿਤਸਰ ਟਾਈਮਜ਼ ਬਿਊਰੋ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਹਿਊਸਟਨ ਵਿਚ ਕੁਝ ਨੌਜਵਾਨਾਂ ਵੱਲੋਂ ਇਕ 25 ਸਾਲਾ ਵਿਅਕਤੀ ਨੂੰ ਲੁੱਟਣ ਦਾ ਯਤਨ ਕੀਤਾ ਗਿਆ । ਉਸ ਵਿਅਕਤੀ ਵੱਲੋਂ ਆਪਣੇ ਬਚਾਅ ਲਈ ਆਪਣੇ ਰਿਵਾਲਰ ਤੋਂ ਚਲਾਈਆਂ ਗੋਲੀਆਂ ਨਾਲ 3 ਨੌਜਵਾਨ ਜ਼ਖਮੀ ਹੋ ਜਾਣ ਦੀ ਖਬਰ ਹੈ। ਹੈਰਿਸ ਕਾਊਂਟੀ ਸ਼ੈਰਿਫ ਦਫਤਰ ਦੇ ਮੇਜਰ ਸੌਲ ਸੁਆਰਜ਼ ਨੇ ਜਾਰੀ ਇਕ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਲੁੱਟਖੋਹ ਦੀ ਘਟਨਾ ਅੱਧੀ ਰਾਤ ਤੋਂ ਬਾਅਦ ਵਾਪਰੀ।
ਸੂਚਨਾ ਮਿਲਣ 'ਤੇ ਜਦੋਂ ਪੁਲਿਸ ਅਫਸਰ ਮੌਕੇ ਉਪਰ ਪੁੱਜੇ ਤਾਂ ਉਨਾਂ ਨੂੰ 12 ਤੋਂ 14 ਸਾਲ ਦੇ ਉਮਰ ਦੇ 3 ਲੜਕੇ ਜ਼ਖਮੀ ਹਾਲਤ ਵਿਚ ਮਿਲੇ ਜਿਨਾਂ ਨੂੰ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਨੁਸਾਰ ਇਕ ਲੜਕੇ ਦੀ ਹਾਲਤ ਗੰਭੀਰ ਹੈ ਜਦ ਕਿ ਬਾਕੀ 2 ਸਥਿੱਰ ਹਾਲਤ ਵਿਚ ਹਨ। ਪੁਲਿਸ ਅਨੁਸਾਰ ਲੁੱਟਖੋਹ ਦੀ ਕੋਸ਼ਿਸ਼ ਵਿਚ ਇਕ ਲੜਕਾ ਸ਼ਾਮਿਲ ਸੀ । ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਗ੍ਰਿਫਤਾਰ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ ਜਾਂ ਨਹੀਂ।
Comments (0)