ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕੇਜਰੀਵਾਲ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਭਾਰਤ ਵਿੱਚ ਗੈਂਗਸਟਰ ਵੱਡੀ ਸਮੱਸਿਆ ਬਣਦੇ ਜਾ ਰਹੇ ਹਨ। ਇਹਨਾਂ ਗੈਂਗਸਟਰਾਂ ਦੇ ਨਾਮ ਤੇ ਕੁਝ ਲੋਕਾਂ ਵੱਲੋਂ ਸੀਨੀਅਰ ਸਿਆਸੀ ਆਗੂਆਂ ਨੂੰ ਧਮਕੀਆਂ ਦੇਣ ਅਤੇ ਫ਼ਿਰੌਤੀਆਂ ਮੰਗਣ ਦਾ ਸਿਲਸਿਲਾ ਜਾਰੀ ਹੈ। ਇਸ ਸਮੇਂ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ’ਤੇ ਜਾਨੋਂ ਮਾਰਨ ਦੀ ਧਮਕੀ ਦਾ ਮਾਮਲਾ ਸੁਰਖ਼ੀਆਂ ਵਿੱਚ ਆਇਆ ਹੋਇਆ ਹੈ।  ਰਿਪੋਰਟਾਂ ਅਨੁਸਾਰ, ਧਮਕੀ ਦੇਣ ਵਾਲੇ ਵਿਅਕਤੀ ਨੇ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ, ਜਿਸ ਤੋਂ ਬਾਅਦ ਮੋਹਾਲੀ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਇਸ ਗੰਭੀਰ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਦਾ ਸਾਈਬਰ ਸੈੱਲ ਹਰਕਤ ਵਿੱਚ ਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਧਮਕੀ ਭਰੇ ਸੰਦੇਸ਼ ਦੇ ਸਰੋਤ ਅਤੇ ਇਸ ਦੇ ਪਿੱਛੇ ਲੋਕਾਂ ਦੀ ਪਛਾਣ ਕਰਨ ਲਈ ਤਕਨੀਕੀ ਜਾਂਚ ਤੇਜ਼ ਕਰ ਦਿੱਤੀ ਹੈ।