ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ : ਭਗਵੰਤ ਮਾਨ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ : ਭਗਵੰਤ ਮਾਨ

ਚੰਡੀਗੜ੍ਹ/ਏ.ਟੀ.ਨਿਊਜ਼:   ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਮੇਰੀ ਅਪੀਲ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ...ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਅਰਦਾਸ ਕਰਦੀ ਹੈ... ਸੰਗਤਾਂ ਦੀ ਇਸੇ ਆਸ ਨੂੰ ਮੁੱਖ ਰੱਖਦਿਆਂ ਅਸੀਂ ਪੰਜਾਬ ਵਿਧਾਨ ਸਭਾ ’ਚ ਵੀ ਇਸ ਸੰਬੰਧੀ ਮਤਾ ਪਾਸ ਕੀਤਾ ਸੀ... ਮੈਨੂੰ ਉਮੀਦ ਹੈ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤੁਸੀਂ ਜਲਦ ਹੀ ਲਾਂਘਾ ਖੋਲ੍ਹਣ ਦਾ ਐਲਾਨ ਕਰੋਗੇ।