ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਇੱਕ ਦਿਨਾ ਹਿਰਾਸਤੀ ਪੈਰੋਲ ਬਾਰੇ ਫ਼ੈਸਲਾ ਸੋਮਵਾਰ ਨੂੰ

ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਇੱਕ ਦਿਨਾ ਹਿਰਾਸਤੀ ਪੈਰੋਲ ਬਾਰੇ ਫ਼ੈਸਲਾ ਸੋਮਵਾਰ ਨੂੰ

ਅੰਮ੍ਰਿਤਸਰ/ਏ.ਟੀ.ਨਿਊਜ਼ : ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਇੱਕ ਦਿਨਾ ਹਿਰਾਸਤੀ ਪੈਰੋਲ (ਕਸਟਡੀ ਪੈਰੋਲ) ਦੀ ਤਾਰੀਖ਼ ਬਾਰੇ ਫ਼ੈਸਲਾ ਹੁਣ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਸੋਮਵਾਰ, 16 ਨਵੰਬਰ ਨੂੰ ਲਿਆ ਜਾਵੇਗਾ।ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਅਦਾਲਤ ਨੇ ਉਨ੍ਹਾਂ ਨੂੰ 14 ਨਵੰਬਰ ਲਈ ਇੱਕ ਦਿਨਾ ਹਿਰਾਸਤੀ ਪੈਰੋਲ ਦੇ ਦਿੱਤੀ ਸੀ। ਹਾਲਾਂਕਿ, ਉਨ੍ਹਾਂ ਦੇ ਵਕੀਲ ਵੱਲੋਂ ਦਾਇਰ ਕੀਤੀ ਗਈ ਮੁੱਢਲੀ ਅਰਜ਼ੀ ਵਿੱਚ 14 ਨਵੰਬਰ ਨੂੰ ਸਸਕਾਰ ਲਈ ਇਜਾਜ਼ਤ ਮੰਗੀ ਗਈ ਸੀ, ਪਰ ਸੁਣਵਾਈ ਵਿੱਚ ਹੋਈ ਦੇਰੀ ਕਾਰਨ ਲੋੜੀਂਦੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਉਨ੍ਹਾਂ ਦੇ ਪੰਜਾਬ ਆਉਣ ਲਈ ਸਿਰਫ਼ ਇੱਕ ਦਿਨ ਦਾ ਹੀ ਸਮਾਂ ਬਚਿਆ ਸੀ। ਇਨ੍ਹਾਂ ਤਕਨੀਕੀ ਕਾਰਨਾਂ ਕਰਕੇ ਹੁਣ ਸਸਕਾਰ ਦੀ ਤਰੀਕ ਬਦਲ ਕੇ 17 ਨਵੰਬਰ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਸੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 19 ਨਵੰਬਰ ਨੂੰ ਭੋਗ ਪਾਏ ਜਾਣਗੇ। ਇਸ ਦੇ ਮੱਦੇਨਜ਼ਰ ਵਕੀਲਾਂ ਵੱਲੋਂ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਅੰਤਰਿਮ ਜ਼ਮਾਨਤ 17 ਨਵੰਬਰ ਤੋਂ 19 ਨਵੰਬਰ ਤੱਕ ਦਿੱਤੀ ਜਾਵੇ, ਜਿਸ 'ਤੇ ਅਦਾਲਤ ਦੇ ਫੈਸਲੇ ਦੀ ਫਿਲਹਾਲ ਉਡੀਕ ਹੈ।